ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਾਲਜ ਵਿਚ ਕਵਿਜ਼ ਆਨਲਾਈਨ ਮੁਕਾਬਲੇ ਕਰਵਾਏ
Viral Sach
April 10, 2021
National
No Comment

ਅੰਮ੍ਰਿਤਸਰ, (ਮਨਪ੍ਰੀਤ ਕੌਰ ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਰਹਿਨਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਾਲਜ ਵਿਚ ਆਨਲਾਈਨ ਮੁਕਾਬਲੇ ਕਰਵਾਏ ਗਏ। ਕਵਿਜ਼ ਮੁਕਾਬਲਾ ਕਰਵਾਇਆ ਗਿਆ। ਇਹਨਾਂ ਮੁਕਾਬਲਿਆ ਵਿੱਚ ਵੱਖ-ਵੱਖ ਜਮਾਤਾਂ ਨਾਲ ਸੰਬੰਧਿਤ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ।
ਇਹਨਾ ਮੁਕਾਬਲਿਆ ਸਮੇਂ ਕਾਲਜ ਦੇ ਪ੍ਰਿੰਸੀਪਲ ਡਾ. ਇਕਬਲ ਸਿੰਘ ਭੋਮਾ ਨੇ ਸੰਬੰਧਿਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਵਿਕਾਸ ਨਾਲ ਸੰਬੰਧਿਤ ਹੈ। ਉਹਨਾਂ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਕਿਸੇ ਵਿਸ਼ੇਸ਼ ਧਰਮ, ਕੌਮ ਜਾਂ ਫਿਰਕੇ ਨਾਲ ਸਬੰਧਿਤ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਕਲਿਆਣ ਲਈ ਪ੍ਰੇਰਿਤ ਕਰਦੀਆਂ ਹਨ। ਸਾਨੂੰ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਕੇਵਲ ਨਿੱਜੀ ਹਿੱਤਾ ਤੱਕ ਹੀ ਸਮੀਤ ਨਹੀਂ ਰਹਿਣਾ ਚਾਹੀਦਾ ਸਗੋਂ ਸਰਬਤ ਦੇ ਭਲੇ ਦੀ ਕਾਮਨਾ ਕਰਨੀ ਚਾਹੀਦੀ ਹੈ। ਇਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਉਹਨਾਂ ਨੇ ਹੌਸਲਾ ਅਫਜਾਈ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ।
ਕਵਿਜ਼ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਕੋਲੋਂ ਗਰੂ ਜੀ ਦੇ ਜੀਵਨ ਨਾਲ ਸਬੰਧਤ ਸਵਾਲ ਪੁੱਛੇ ਗਏ ਜਿਸਦਾ ਅੱਗੇ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਹਨਾਂ ਮੁਕਾਬਲਿਆਂ ਦਾ ਸੰਚਾਲਨ ਕ੍ਰਮਵਾਰ ਡਾ. ਮਨਜੀਤ ਕੌਰ, ਡਾ. ਰੁਪਿੰਦਰਪ੍ਰੀਤ ਕੌਰ, ਪ੍ਰੋ. ਜਤਿੰਦਰ ਕੌਰ, ਅਤੇ ਡਾ. ਨਿਸ਼ਾ ਛਾਬੜਾ ਨੇ ਕੀਤਾ। ਇਨ੍ਹਾਂ ਮੁਕਾਬਲਿਆਂ ਨੂੰ ਨੇਪਰੇ ਚੜਾਉਣ ਵਿਚ ਪ੍ਰੋ. ਅਮਾਨਤ ਮਸੀਹ, ਪ੍ਰੋ. ਬਲਕਰਨ ਸਿੰਘ ਅਤੇ ਮੈਡਮ ਬਬੀਤਾ ਨੇ ਮਹਤਵਪੂਰਨ ਭੂਮਿਕਾ ਨਿਭਾਈ। ਕਵਿਜ਼ ਮੁਕਾਬਲੇ ਵਿਚ ਗੁਰਜੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
Leave your comment